ਅਪ੍ਰੈਲ ਮਹੀਨਾ ਸਿੱਖ ਹੈਰੀਟੇਜ ਵਜੋਂ ਮਨਾਇਆ ਜਾਵੇਗਾ : ਟਰੂਡੋ

ਕੈਲਗਰੀ : ਖਾਲਸਾ ਦੀਵਾਨ ਸੁਸਾਇਟੀ ਰੌਸ ਸਟਰੀਟ ਵੈਨਕੂਵਰ ਵਲੋਂ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਸ਼ੇਸ਼ ਰੂਪ ਵਿਚ ਪੁੱਜੇ। ਉਨ੍ਹਾਂ ਗੁਰੂ ਘਰ ਵਿਖੇ ਮੱਥਾ ਟੇਕਣ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਖਾਲਸਾ ਸਾਜਣਾ ਦਿਵਸ ਦੀ ਵਧਾਈ ਦਿੱਤੀ। ਕੈਨੇਡਾ ਦੀ ਤਰੱਕੀ ਤੇ ਵਿਕਾਸ ਵਿਚ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸਰਕਾਰ ਵਲੋਂ ਅਪ੍ਰੈਲ ਮਹੀਨੇ ਨੂੰ ਸਿੱਖ ਹੈਰੀਟੇਜ ਵਜੋਂ ਮਾਨਤਾ ਦਿੱਤੇ ਜਾਣ ਦੀ ਖੁਸ਼ੀ ਸਾਂਝੀ ਕੀਤੀ। ਹਾਊਸ ਆਫ ਕਾਮਨ ਵਿਚ ਲਿਬਰਲ ਐਮਪੀ ਸੁੱਖ ਧਾਲੀਵਾਲ ਵੱਲੋਂ ਬਿੱਲ ਲਿਆਉਣ ਲਈ ਕੀਤੀ ਗਈ ਮਿਹਨਤ ਦਾ ਵਿਸ਼ੇਸ਼ ਜ਼ਿਕਰ ਕੀਤਾ। ਸਰਕਾਰ ਵੱਲੋਂ ਅਫ਼ਗਾਨੀ ਸਿੱਖ ਸ਼ਰਨਾਰਥੀਆਂ ਨੂੰ ਕੈਨੇਡੀਅਨ ਇਮੀਗ੍ਰੇਸ਼ਨ ਦਿੱਤੇ ਜਾਣ ਲਈ ਲਿਬਰਲ ਸਰਕਾਰ ਦੇ ਮਾਨਵੀ ਕੰਮਾਂ ਦਾ ਹਵਾਲਾ ਦਿੱਤਾ। ਇਸ ਤੋਂ ਪਹਿਲਾਂ ਡਿਫੈਂਸ ਮਨਿਸਟਰ ਹਰਜੀਤ ਸਿੰਘ ਸੱਜਣ ਨੇ ਪ੍ਰਧਾਨ ਮੰਤਰੀ ਦੇ ਨਗਰ ਕੀਰਤਨ ਮੌਕੇ ਪੁੱਜਣ ਦਾ ਸਵਾਗਤ ਕੀਤਾ। ਉਨ੍ਹਾਂ ਨਾਲ ਲਿਬਰਲ ਐਮਪੀ ਸੁੱਖ ਧਾਲੀਵਾਲ, ਰਣਦੀਪ ਸਰਾਏ, ਜਤੀ ਸਿੱਧੂ ਤੇ ਹੋਰ ਆਗੂ ਹਾਜ਼ਰ ਸਨ।

ਕਨਜਰਵੇਟਿਵ ਆਗੂ ਐੰਡਰਿਊ ਸ਼ੀਅਰ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਖਾਲਸਾ ਸਾਜਣਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨਾਲ ਸਰੀ ਨਿਊਟਨ ਤੇ ਉਮੀਦਵਾਰ ਹਰਪ੍ਰਰੀਤ ਸਿੰਘ ਤੇ ਮੈਨੀ ਦਿਓਲ ਵੀ ਹਾਜ਼ਰ ਸਨ। ਮੌਸਮ ਦੇ ਖਰਾਬ ਹੋਣ ‘ਤੇ ਬਾਰਿਸ਼ ਦੇ ਬਾਵਜੂਦ ਸੰਗਤਾਂ ਨੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਹਾਜ਼ਰੀ ਭਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਧਾਮੀ ਤੇ ਜਨਰਲ ਸਕੱਤਰ ਜਰਨੈਲ ਸਿੰਘ ਭੰਡਾਲ ਨੇ ਪ੍ਰਧਾਨ ਮੰਤਰੀ, ਵਿਸ਼ੇਸ਼ ਮਹਿਮਾਨਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ ਸਟੇਜ ਸਕੱਤਰ ਜਰਨੈਲ ਭੰਡਾਲ ਨੇ ਜਸਟਿਨ ਟਰੂਡੋ ਨੂੰ ਵਿਸ਼ਵ ਦਾ ਸਰਬੋਤਮ ਪ੍ਰਧਾਨ ਮੰਤਰੀ ਕਹਿਣ ‘ਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ ਕੀਤਾ। ਮੁੱਖ ਗ੍ੰਥੀ ਗਿਆਨੀ ਹਰਮਿੰਦਰਪਾਲ ਸਿੰਘ ਵਲੋਂ ਅਰਦਾਸ ਕੀਤੇ ਜਾਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਰਵਾਨਾ ਹੋਇਆ ਇਸ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ।

You May Also Like

Leave a Reply

Your email address will not be published. Required fields are marked *