ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੀ ਕਾਂਗਰਸ ਵਿੱਚ ਸ਼ਾਮਲ

ਚੰਡੀਗੜ੍ਹ:  ਪੰਜਾਬ ਦੇ ਮਾਨਸਾ ਹਲਕੇਤੋਂਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅੱਜ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਤੇ ਇਸ ਮੌਕੇ ਵਿਧਾਇਕ ਵਜੋਂ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਨੂੰ ਭੇਜਿਆ ਹੈ।
ਵਰਨਣ ਯੋਗ ਹੈ ਕਿ ਅੱਜ ਵੀਰਵਾਰ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਸ਼ਾਮਲ ਕਰਾਇਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਇੱਕੋ ਜਿਹੀ ਵਿਚਾਰਧਾਰਾ ਵਾਲੇ ਲੋਕ ਕਾਂਗਰਸ ਵਿੱਚਆ ਰਹੇ ਹਨ। ਇਸ ਤੋਂਸਾਫ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਤੋਂਨਿੱਖੜ ਕੇ ਰਹਿ ਗਈ ਹੈ, ਜਿਸ ਵਿੱਚ ਪਹਿਲਾਂ ਹੀ ਵੱਡੀ ਬਗਾਵਤ ਚੱਲ ਰਹੀ ਸੀ। ਨਾਜ਼ਰ ਸਿੰਘ ਮਾਨਸ਼ਾਹੀਆ ਨੇ 2015 ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਸਵੈ-ਇੱਛਾ ਨਾਲ ਸੇਵਾਮੁਕਤੀ ਲੈ ਲਈ ਅਤੇ ਕਿਹਾ ਸੀ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਫਿਰ ਉਹ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਕੇ ਵਿਧਾਇਕ ਬਣੇ ਅਤੇ ਅੱਜ ਕਾਂਗਰਸ ਵਿੱਚ ਸ਼ਾਮਲ ਹੋਣ ਪਿੱਛੋਂ ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੀ ਸੇਵਾ ਦੇ ਲਈ ਸਭਤੋਂ ਵਧੀਆ ਮੰਚ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਦਾ ਕੋਈ ਸਕਰਾਤਮਕ ਏਜੰਡਾ ਹੀ ਨਹੀਂ ਹੈ।
ਇਸ ਦੌਰਾਨ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋ ਕੇ ਨਵੀਂ ਬਣਾਈ ਪਾਰਟੀ ਪੰਜਾਬ ਏਕਤਾ ਪਾਰਟੀ ਵੱਲੋਂ ਬਠਿੰਡਾ ਤੋਂਪਾਰਲੀਮੈਂਟ ਲਈ ਚੋਣ ਮੈਦਾਨ ਵਿਚ ਕੁੱਦ ਚੁੱਕੇ ਸੁਖਪਾਲ ਸਿੰਘ ਖਹਿਰਾ ਨੇ ਅੱਜ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਈ-ਮੇਲ ਰਾਹੀਂ ਭੇਜਿਆ ਹੈ।
ਵਰਨਣ ਯੋਗ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਇਕ ਵਜੋਂ ਡਿਸਕੁਆਲੀਫਾਈ ਕਰ ਦੇਣ ਦੀ ਕਾਰਵਾਈ ਪਹਿਲਾਂ ਹੀ ਚੱਲ ਰਹੀ ਸੀ। ਸੁਖਪਾਲ ਸਿੰਘ ਖਹਿਰਾ ਨੇ 29 ਮਾਰਚ ਨੂੰ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਪੱਤਰ ਭੇਜ ਕੇ ਮੰਗ ਕੀਤੀ ਸੀ ਕਿ ਉਹ ਲੋਕ ਸਭਾ ਚੋਣਾਂ ਵਿਚ ਰੁਝੇ ਹਨ ਤੇ ਚੋਣ ਮੁਕੰਮਲ ਹੋਣ ਤਕ ਉਨ੍ਹਾਂ ਨੂੰ ਜਵਾਬ ਦੇਣ ਦਾ ਸਮਾਂ ਦਿੱਤਾ ਜਾਵੇ, ਪਰ ਅੱਜ ਅਚਾਨਕ ਉਨ੍ਹਾਂ ਨੇ ਈਮੇਲ ਭੇਜ ਕੇ ਅਸਤੀਫਾ ਦੇ ਦਿੱਤਾ ਹੈ। ਇਹ ਗੱਲ ਸਭ ਨੂੰ ਪਤਾ ਹੈ ਕਿ ਸੁਖਪਾਲ ਖਹਿਰਾ ਵਲੋਂ ਵੱਖਰੀ ਪਾਰਟੀ ਬਣਾਉਣ ਤੋਂ ਬਾਅਦ ਐਡਵੋਕੇਟ ਹਰਸਿਮਰਨ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਖਾਰਜ ਕਰ ਦੇਣ ਦੀ ਮੰਗ ਕੀਤੀ ਹੋਈ ਸੀ, ਜਿਸ ਦੀ ਨੌਬਤ ਆਉਣ ਤੋਂ ਪਹਿਲਾਂ ਖਹਿਰਾ ਨੇ ਅਸਤੀਫਾ ਦੇ ਦਿੱਤਾ ਹੈ।

You May Also Like

Leave a Reply

Your email address will not be published. Required fields are marked *