ਲੁਧਿਆਣਾ— ਕਾਂਗਰਸ ਭਵਨ ‘ਚ ਮਰਹੂਮ ਇੰਦਰਾ ਗਾਂਧੀ ਦੇ ਲਗਾਏ ਬੁੱਤ ਦਾ ਅਕਾਲੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ‘ਤੇ ਲੁਧਿਆਣਾ ਤੋਂ ਐੱਮ. ਪੀ. ਰਵਨੀਤ ਬਿੱਟੂ ਨੇ ਪ੍ਰਤੀਕ੍ਰਿਆ ਦਿੱਤੀ ਹੈ। ਬਿੱਟੂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਕੁਰਬਾਨੀਆਂ ਵਾਲੀ ਪਾਰਟੀ ਰਹੀ ਹੈ ਉਨ੍ਹਾਂ ਨੂੰ ਅਕਾਲੀਆਂ ਦੀ ਕੋਈ ਪਰਵਾਹ ਨਹੀਂ।
ਤੁਹਾਨੂੰ ਦੱਸ ਦਈਏ ਹਾਲ ਹੀ ‘ਚ ਲੁਧਿਆਣਾ ਦੇ ਕਾਂਗਰਸ ਭਵਨ ‘ਚ ਚੁੱਪ-ਚਪੀਤੇ ਮਰਹੂਮ ਇੰਦਰਾ ਗਾਂਧੀ ਦਾ ਬੁੱਤ ਲੱਗਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਬੀਤੇ ਸਾਲ 31 ਅਕਤੂਬਰ ਨੂੰ ਬੁੱਤ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੰਜਾਬ ‘ਚ ਗਰਮਾਈ ਸਿਆਸਤ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਆਪਣਾ ਫੈਸਲਾ ਬਦਲਣਾ ਪਿਆ ਸੀ।