ਕਿਸਾਨ ਅੰਦੋਲਨ ਨੂੰ ਖਿੰਡਾਉਣ ਦੀ ‘ਸਾਜਿਸ਼’ ! ਕਿਸਾਨਾਂ ਨੇ ਕੀਤਾ ਵੱਡਾ ਖੁਲਾਸਾ

ਚੰਡੀਗੜ੍ਹ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਬੁੱਧੀਜੀਵੀ ਵਰਗ ਨੇ ਕੇਂਦਰ ਸਰਕਾਰ ਉੱਪਰ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ਘੜਨ ਦਾ ਇਲਾਜ਼ਾਮ ਲਾਇਆ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕਿਸਾਨੀ ਨੂੰ ਬਰਬਾਦ ਕਰਨ ਵਾਲੇ ਖੇਤੀ ਕਾਨੂੰਨ ਵਾਪਸ ਲੈਣ ਤੋਂ ਇਨਕਾਰੀ ਹੈ। ਹੁਣ ਜਦੋਂ ਸਰਕਾਰ ਦੇ ਕਾਰਪੋਰਟ ਗੱਠਜੋੜ ਬੇਨਕਾਬ ਹੋਣ ਲੱਗਾ ਹੈ ਤਾਂ ਸਰਕਾਰ ਕਦੇ ਕਿਸਾਨਾਂ ਨੂੰ ਖਾਲਿਸਤਾਨੀ, ਕਦੇ ਅੱਤਵਾਦੀ ਤੇ ਕਦੇ ਮਾਓਵਾਦੀ ਦੱਸ ਰਹੀ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ­ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਵੱਲੋਂ ਕੀਤੀਆਂ ਟਿੱਪਣੀਆਂ ਬਾਰੇ ਕਿਹਾ ਕਿ ਭਾਜਪਾ ਵੱਲੋਂ ਪਹਿਲਾਂ ਕਿਸਾਨੀ ਅੰਦੋਲਨ ’ਤੇ ਖ਼ਾਲਿਸਤਾਨ ਦਾ ਠੱਪਾ ਲਾਉਣ ਦੇ ਯਤਨ ਕੀਤੇ ਗਏ ਪਰ ਸੱਤਾਧਾਰੀ ਧਿਰ ਨੂੰ ਮੂੰਹ ਦੀ ਖਾਣੀ ਪਈ। ਹੁਣ ਕੌਮੀ ਮੀਡੀਆ ਦੇ ਸਹਾਰੇ ਕਿਸਾਨਾਂ ਨੂੰ ਮਾਓਵਾਦੀ ਦੱਸ ਕੇ ਹਊਆ ਖੜ੍ਹਾ ਕੀਤਾ ਜਾ ਰਿਹਾ ਹੈ।

ਕਿਸਾਨ ਲੀਡਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਭਾਜਪਾਈ ਕਾਰਪੋਰੇਟਰਾਂ ਨੂੰ ਖੁਸ਼ ਕਰਨ ਲਈ ਕਿਸਾਨਾਂ ਦੇ ਸੰਘਰਸ਼ ਨੂੰ ਨਕਸਲੀ, ਮਾਓਵਾਦੀ, ਖ਼ਾਲਿਸਤਾਨੀ ਦੱਸ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਚਾਲ ਚੱਲ ਰਹੀ ਹੈ ਜਦਕਿ ਖੇਤੀ ਵਿਰੋਧੀ ਕਾਨੂੰਨ ’ਚ ਨਿਰੋਲ ਕਿਸਾਨੀ ਹੋਣ ਕਰਕੇ ਪੂਰੇ ਭਾਰਤ ਦੇ ਕਿਸਾਨ ਸ਼ਾਮਲ ਹਨ ਤੇ ਦੇਸ਼ ਦੇ ਹਰ ਵਰਗ ਤੋਂ ਹਮਾਇਤ ਮਿਲ ਰਹੀ ਹੈ।

You May Also Like

Leave a Reply

Your email address will not be published. Required fields are marked *