ਕੇਂਦਰ ਤੇ ਕੈਪਟਨ ਸਰਕਾਰ ‘ਤੇ ਵਰ੍ਹੇ ‘ਆਪ’ ਆਗੂ ਭਗਵੰਤ ਮਾਨ

ਸੰਗਰੂਰ (ਰਾਜੇਸ਼ ਕੋਹਲੀ)— ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਭਾਜਪਾ ਆਗੂ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਪਬਲੀਸਿਟੀ ਸਟੰਟ ਦੱਸ ਰਹੇ ਹਨ ਜਦਕਿ ਪਹਿਲਾਂ ਇਨ੍ਹਾਂ ਵੱਲੋਂ ਹੀ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਗੱਲਾਂ ਕੀਤੀਆਂ ਜਾ ਰਹੀਆਂ ਸਨ। ਕੈਪਟਨ ਸਰਕਾਰ ‘ਤੇ ਇਸੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਨੇ ਵਾਰ ਕੀਤਾ।
ਦੇਸ਼ ਭਰ ‘ਚ ਕਿਸਾਨ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਸਨ। ਕਿਸਾਨਾਂ ਦੇ ਇਸ ਮੁੱਦੇ ਨੂੰ ਲੈ ਕੇ ਜਿੱਥੇ ਕਾਂਗਰਸ ਅਕਾਲੀ ਦਲ ਨੂੰ ਲੈ ਕੇ ਘੇਰ ਰਹੀ ਸੀ, ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਅਤੇ ਕਾਂਗਰਸ ਨੂੰ ਘੇਰਿਆ ਜਾ ਰਿਹਾ ਹੈ।

You May Also Like

Leave a Reply

Your email address will not be published. Required fields are marked *