ਖਹਿਰਾ ਖਿਲਾਫ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ, ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈ ਆਡੀਓ

ਮਾਨਸਾ (ਅਮਰਜੀਤ ਸਿੰਘ) : ਪਿਛਲੇ ਕੁਝ ਦਿਨਾਂ ਤੋਂ ਸੁਖਪਾਲ ਖਹਿਰਾ ਖਿਲਾਫ ਇਕ ਆਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਵਾਇਰਲ ਆਡੀਓ ‘ਚ ਦੋ ਲੋਕ ਸੁਖਪਾਲ ਖਹਿਰਾ ਦਾ ਪਾਰਟੀ ‘ਚ ਕੱਦ ਨੀਵਾਂ ਕਰਨ ਦੀਆਂ ਸਾਜ਼ਿਸ਼ਾਂ ਕਰਦੇ ਸੁਣਾਈ ਦੇ ਰਹੇ ਹਨ। ‘ਜਗਬਾਣੀ ਟੀ.ਵੀ’ ਇਸ ਆਡੀਓ ਦੀ ਤਸਦੀਕ ਨਹੀਂ ਕਰਦਾ।
ਫਿਲਹਾਲ ਸੁਖਪਾਲ ਖਹਿਰਾ ਤੱਕ ਇਹ ਆਡੀਓ ਪਹੁੰਚ ਚੁੱਕੀ ਹੈ ਜਿਸਨੂੰ ਸੁਣਨ ਤੋਂ ਬਾਅਦ ਖਹਿਰਾ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੂੰ ਦੁੱਖ ਹੈ ਕਿ ਪਾਰਟੀ ‘ਚ ਹੀ ਉਨ੍ਹਾਂ ਖਿਲਾਫ ਸਾਜ਼ਿਸ਼ਾਂ ਰਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਇਹ ਗੱਲਾਂ ਪਾਰਟੀ ਦੀ ਲੀਡਰਸ਼ਿੱਪ ਨੂੰ ਲੈ ਕੇ ਹੋ ਰਹੀਆਂ ਹਨ ਅਤੇ ਉਹ ਕਿਸੇ ਨੂੰ ਵੀ ਇਸਦੀ ਸ਼ਿਕਾਇਤ ਨਹੀਂ ਕਰਨਾ ਚਾਹੁੰਦੇ ਕਿਉਂਕਿ ਉਹ ਜਨਤਾ ਦੀ ਸੇਵਾ ਕਰ ਰਹੇ ਹਨ।

You May Also Like

Leave a Reply

Your email address will not be published. Required fields are marked *