ਗਾਇਕ ਮੁੂਸੇਵਾਲਾ ਦੀਆਂ ਮੁਸ਼ਕਲਾਂ ਵਧੀਆਂ

ਸੰਗਰੂਰ, 18 ਮਈ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮੁਅੱਤਲ ਪੁਲੀਸ ਮੁਲਾਜ਼ਮਾਂ ਦੀ ਮੁਸੀਬਤ ਵਧ ਗਈ ਹੈ। ਸੰਗਰੂਰ ਅਤੇ ਬਰਨਾਲਾ ਪੁਲੀਸ ਨੇ ਮੂਸੇਵਾਲਾ ਅਤੇ ਮੁਅੱਤਲ ਪੰਜ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਦਰਜ ਦੋਵਾਂ ਐਫਆਈਆਰਜ਼ ਵਿੱਚ ਆਰਮਜ਼ ਐਕਟ ਦੀ ਧਾਰਾ 25 ਅਤੇ 30 ਨੂੰ ਵੀ ਜੋੜ ਦਿੱਤਾ ਹੈ। ਐਸਐਸਪੀ ਸੰਗਰੂਰ ਸੰਦੀਪ ਗਰਗ ਨੇ ਕਿਹਾ ਕਿ ਐਫਆਈਆਰ ਵਿੱਚ ਆਰਮਜ਼ ਐਕਟ ਦੀਆਂ ਧਾਰਾਵਾਂ ਜੋੜਨ ਨਾਲ ਹੁਣ ਇਹ ਗੈਰ ਜ਼ਮਾਨਤੀ ਅਪਰਾਧ ਹੋ ਗਿਆ ਹੈ, ਜਦੋਂ ਕਿ ਪਹਿਲਾਂ ਇਹ ਜ਼ਮਾਨਤੀ ਅਪਰਾਧ ਸੀ। ਕਾਬਿਲੇਗੌਰ ਹੈ ਕਿ 4 ਮਈ ਨੂੰ ਬੱਬਰ ਵਿਚਲੀ ਇਕ ਫਾਇਰਿੰਗ ਰੇਂਜ ਵਿੱਚ ਗੀਤ ਦੀ ਸ਼ੂਟਿੰਗ ਦੌਰਾਨ ਮੂਸੇਵਾਲਾ ਵੱਲੋਂ ਫਾਇਰਿੰਗ ਕਰਨ ਦਾ ਵੀਡੀਓ ਸੋਸ਼ਲ ਮੀਡੀਆ’ ਤੇ ਵਾਇਰਲ ਹੋਣ ਤੋਂ ਬਾਅਦ, ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੁਲੀਸ ਨੇ ਮੂਸੇਵਾਲਾ ਤੇ ਪੰਜ ਪੁਲੀਸ ਮੁਲਾਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਸੀ।

 

You May Also Like

Leave a Reply

Your email address will not be published. Required fields are marked *