ਚੋਣਾਂ ਜਿੱਤਣ ਤੋਂ ਬਾਅਦ ਕੈਪਟਨ ਪੰਜਾਬ ‘ਚ ਨਹੀਂ ਨਜ਼ਰ ਆਏ : ਖਹਿਰਾ

ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਇਕ ਵਾਰ ਫਿਰ ਕਾਂਗਰਸ ਖਿਲਾਫ ਵੱਡਾ ਹਮਲਾ ਕੀਤਾ ਹੈ। ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਇਕ ਗੰਭੀਰ ਮੁੱਦਾ ਹੈ, ਜਿਸ ਵੱਲ ਸਰਕਾਰ ਨੂੰ ਜਲਦ ਧਿਆਨ ਦੇਣਾ ਚਾਹੀਦਾ ਹੈ। ਖਹਿਰਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਪਿਛਲੇ ਚਾਰ ਮਹੀਨਿਆਂ ਵਿਚ ਹੀ ਲਗਭਗ 100 ਕਿਸਾਨਾਂ ਨੇ ਆਤਮਹੱਤਿਆ ਕਰ ਲਈ ਹੈ ਜਦਕਿ ਇਕੱਲੇ ਮਾਨਸਾ ਵਿਚ ਹੀ ਪਿਛਲੇ 24 ਘੰਟਿਆਂ ਵਿਚ ਤਿੰਨ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਖਹਿਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੇ ਕਰਜ਼ ਮੁਆਫੀ ਵੱਲ ਧਿਆਨ ਦੇਣਾ ਚਾਹੀਦਾ ਹੈ।

You May Also Like

Leave a Reply

Your email address will not be published. Required fields are marked *