ਜੱਜ ਲੋਇਆ ਦੀ ਮੌਤ ਦੀ ਜਾਂਚ ਸਹੀ ਤਰੀਕੇ ਨਾਲ ਹੋਵੇ : ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੇਰ ਸ਼ਾਮ ਸੁਪਰੀਮ ਕੋਰਟ ਦੇ 4 ਜੱਜਾਂ ਦੇ ਵਿਵਾਦ ਸੰਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਗੰਭੀਰ ਮਸਲਾ ਦੱਸਿਆ ਹੈ। ਇਸ ਸੰਬੰਧੀ ਦੇਰ ਸ਼ਾਮ ਇਕ ਪ੍ਰੈਸ ਕਾਨਫਰੰਸ ਨੂੰ ਸੰਬੰਧੋਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵਿਵਸਥਾ ‘ਤੇ ਸਾਨੂੰ ਸਭ ਨੂੰ ਭਰੋਸਾ ਹੈ ਪਰ 4 ਜੱਜਾਂ ਵਲੋਂ ਪ੍ਰੈਸ ਕਾਨਫਰੰਸ ਕਰਨਾ ਇਕ ਗੰਭੀਰ ਮਾਮਲਾ ਹੈ।  ਜੱਜਾਂ ਵਲੋਂ ਪ੍ਰੈੱਸ ਕਾਨਫਰੰਸ ਦੌਰਾਨ ਜੋ ਮੁੱਦੇ ਚੁੱਕੇ ਗਏ ਹਨ ਉਹ ਅਹਿਮ ਹਨ। ਉਨ ਨੇ ਭਾਰਤੀ ਲੋਕਤੰਤਰ ਨੂੰ ਖਤਰੇ ‘ਚ ਦੱਸਿਆ ਹੈ। ਰਾਹੁਲ ਨੇ ਕਿਹਾ ਕਿ ਭਾਰਤ ਦੇ ਇਤਿਹਾਸ ‘ਚ ਅੱਜ ਤਕ ਇਸ ਤਰ ਕਦੇ ਵੀ ਨਹੀਂ ਹੋਈਆ ਕਿ ਸੁਪਰੀਮ ਕੋਰਟ ਦੇ ਜੱਜਾਂ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਆਪਣੀਆਂ ਪ੍ਰੇਸ਼ਾਨੀਆਂ ਦੱਸਣੀਆਂ ਪਈਆਂ ਹੋਣ।
ਰਾਹੁਲ ਨੇ ਜੱਜ ਲੋਇਆ ਦੀ ਮੌਤ ਦੇ ਮਾਮਲੇ ‘ਤੇ ਗੱਲ ਕਰਦੀਆਂ ਕਿਹਾ ਕਿ ਸੁਪਰੀਮ ਕੋਰਟ ‘ਚ ਉੱਚ ਪੱਧਰ ‘ਤੇ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਦੱਸ ਦਈਏ ਕਿ ਸੀ. ਬੀ. ਆਈ. ਦੇ ਸਪੈਸ਼ਲ ਜੱਜ  ਬੀ. ਐੱਚ. ਲੋਇਆ ਦੀ ਮੌਤ ਦਸੰਬਰ 2015 ‘ਚ ਹਾਰਟ ਅਟੈਕ ਨਾਲ ਹੋ ਗਈ ਸੀ। ਉਸ ਵੇਲੇ ਉਹ ਸੋਹਰਾਬੁਦੀਨ ਫਰਜ਼ੀ ਮੁਕਾਬਲਾ ਮਾਮਲੇ ਦੀ ਸੁਣਵਾਈ ਕਰ ਰਹੇ ਸਨ। ਬੀਤੇ ਵਰ•ੇ ਮੀਡੀਆ ‘ਚ ਆਈਆਂ ਖਬਰਾਂ ‘ਚ ਜੱਜ ਲੋਇਆ ਦੀ ਭੈਣ ਨੇ ਉਨ ਦੀ ਮੌਤ ‘ਤੇ ਸਵਾਲ ਚੁੱਕੇ ਸਨ। ਜਿਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਤਕ ਪੁੱਜਾ ਤੇ ਵੀਰਵਾਰ ਨੂੰ ਸੁਪਰੀਮ ਕੋਰਟ ਮਾਮਲੇ ਦੀ ਸੁਣਵਾਈ ਕਰਨ ਨੂੰ ਤਿਆਰ ਹੋ ਗਈ ਸੀ ਤੇ ਮਾਮਲੇ ਦੀ ਪਹਿਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਣੀ ਸੀ।

You May Also Like

Leave a Reply

Your email address will not be published. Required fields are marked *