ਨੋਟਬੰਦੀ ਅਤੇ ਜੀ.ਐੱਸ.ਟੀ ਨੂੰ ਲੈ ਕੇ ਕੇਜਰੀ ਦਾ ਮੋਦੀ ‘ਤੇ ਨਿਸ਼ਾਨਾ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨੋਟਬੰਦੀ, ਵਸਤੂ ਅਤੇ ਸੇਵਾ ਟੈਕਸ (ਜੀ.ਐੱਸ.ਟੀ.) ਅਤੇ ਹੁਣ ਸਿੱਧੇ ਵਿਦੇਸ਼ੀ ਨਿਵੇਸ਼ (ਐੱਫ.ਡੀ.ਆਈ.) ਦੀ ਨੀਤੀ ‘ਚ ਸੋਧ ਨੂੰ ਲੈ ਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਇਨ੍ਹੰ ਫੈਸਲਿਆਂ ਨੇ ਦੇਸ਼ ਦੇ ਛੋਟੇ ਕਾਰੋਬਾਰੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਸ਼੍ਰੀ ਕੇਜਰੀਵਾਲ ਨੇ ਟਵਿੱਟਰ ‘ਤੇ ਕਿਹਾ,”ਪਹਿਲਾਂ ਨੋਟਬੰਦੀ, ਫਿਰ ਜੀ.ਐੱਸ.ਟੀ. ਅਤੇ ਹੁਣ ਐੱਫ.ਡੀ.ਆਈ.। ਇਨ੍ਹਾਂ ਸਾਰੀਆਂ ਚੀਜ਼ਾਂ ਨੇ ਛੋਟੇ ਅਤੇ ਮੱਧਮ ਕਾਰੋਬਾਰੀਆਂ ਲਈ ਮਰਨ ਵਰਗੀ ਸਥਿਤੀ ਬਣਾ ਦਿੱਤੀ ਹੈ।”
ਸ਼੍ਰੀ ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੇ 8 ਨਵੰਬਰ 2016 ਨੂੰ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਦਾ ਵਿਰੋਧ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਟੈਕਸ ਸੁਧਾਰਾਂ ਦੇ ਨਾਂ ‘ਤੇ ਹੜਬੜੀ ‘ਚ ਜੀ.ਐੱਸ.ਟੀ. ਲਾਗੂ ਕਰਨ ਦੇ ਖਿਲਾਫ ਵੀ ਆਵਾਜ਼ ਚੁੱਕੀ ਸੀ ਅਤੇ ਹੁਣ ਉਹ ਕਈ ਪ੍ਰਮੁੱਖ ਖੇਤਰਾਂ ਨੂੰ ਸਿੱਧੇ ਵਿਦੇਸ਼ੀ ਨਿਵੇਸ਼ ਲਈ ਖੋਲ੍ਹੇ ਜਾਣ ਦੇ ਸਰਕਾਰੀ ਫੈਸਲੇ ਦਾ ਵੀ ਵਿਰੋਧ ਕਰ ਰਹੀ ਹੈ।

You May Also Like

Leave a Reply

Your email address will not be published. Required fields are marked *