ਬਲਾਤਕਾਰ ਅਤੇ ਕਤਲ ਕੇਸ ਵਿੱਚ ਉਮਰ ਕੈਦ ਕੱਟ ਰਹੇ ਰਾਮ ਰਹੀਮ ਨੂੰ ਚੁੱਪ-ਚੁਪੀਤੇ ਮਿਲੀ ਪੈਰੋਲ

ਚੰਡੀਗੜ੍ਹ ਰੋਹਤਕਬਲਾਤਕਾਰ ਅਤੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਿਛਲੇ ਦਿਨੀਂ ਇੱਕ ਦਿਨ ਦੀ ਪੈਰੋਲ ਮਿਲੀ ਸੀ। ਰਾਮ ਰਹੀਮ ਨੂੰ 24 ਅਕਤੂਬਰ ਨੂੰ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਭਾਜਪਾਜੇਜੇਪੀ ਗੱਠਜੋੜ ਸਰਕਾਰ ਨੇ ਪੈਰੋਲ ਚ ਮਦਦ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਹੇਠ ਰੋਹਤਕ ਜੇਲ੍ਹ ਤੋਂ ਗੁਰੂਗਰਾਮ ਲਿਆਂਦਾ ਗਿਆ ਸੀਪਰ ਸੁਰੱਖਿਆ ਕਰਮਚਾਰੀ ਵੀ ਇਸ ਤੋਂ ਜਾਣੂ ਨਹੀਂ ਸੀ। ਇਸ ਬਾਰੇ ਸਿਰਫ ਸੀਐਮ ਅਤੇ ਕੁਝ ਅਧਿਕਾਰੀ ਜਾਣਦੇ ਸੀ

ਦੱਸ ਦੇਈਏ ਕਿ ਬਲਾਤਕਾਰ ਅਤੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰਾ ਮੁਖੀ ਰੋਹਤਕ ਜੇਲ੍ਹ ਵਿੱਚ ਹੈ। ਸੂਤਰਾਂ ਨੇ ਦੱਸਿਆ ਕਿ ਰਾਮ ਰਹੀਮ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਮਿਲੀ ਸੀ। ਉਹ ਗੁਰੂਗਾਮ ਦੇ ਇੱਕ ਹਸਪਤਾਲ ਵਿੱਚ ਦਾਖਲ ਹੈ। ਭਾਰੀ ਸੁਰੱਖਿਆ ਦੇ ਮੱਦੇਨਜ਼ਰ ਡੇਰਾ ਮੁਖੀ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਗੁਰੂਗ੍ਰਾਮ ਹਸਪਤਾਲ ਲਿਜਾਇਆ ਗਿਆ।

You May Also Like

Leave a Reply

Your email address will not be published. Required fields are marked *