ਬ੍ਰਿਟੇਨ ਦੀ ਸੰਸਦ ‘ਚ ਉੱਠਿਆ ਕਿਸਾਨ ਅੰਦੋਲਨ ਦਾ ਮੁੱਦਾ, ਪੀਐਮ ਜੌਨਸਨ ਦੇ ਜਵਾਬ ਨੇ ਸਭ ਨੂੰ ਕੀਤਾ ਹੈਰਾਨ

ਲੰਡਨ: ਬ੍ਰਿਟੇਨ ਦੀ ਸੰਸਦ ‘ਚ ਬੁੱਧਵਾਰ ਭਾਰਤ ਦੇ ਕਿਸਾਨ ਅੰਦੋਲਨ ਦਾ ਮੁੱਦਾ ਚੁੱਕਿਆ ਗਿਆ ਤਾਂ ਇਸ ਟਤੇ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਦੇ ਜਵਾਬ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦਰਅਸਲ, ਜਦੋਂ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਭਾਰਤ ‘ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ‘ਤੇ ਸਵਾਲ ਪੁੱਛਿਆ ਤਾਂ ਉਹ ਦੁਚਿੱਤੀ ‘ਚ ਪੈ ਗਏ।

ਲੇਬਰ ਪਾਰਟੀ ਦੇ ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਤੋਂ ਭਾਰਤ ‘ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ‘ਤੇ ਸੰਸਦ ‘ਚ ਸਵਾਲ ਪੁੱਛਿਆ ਤਾਂ ਜੌਨਸਨ ਦੁਚਿੱਤੀ ‘ਚ ਪੈ ਗਏ। ਜੌਨਸਨ ਨੇ ਕਿਹਾ ਭਾਰਤ ਤੇ ਪਾਕਿਸਤਾਨ ਦੇ ਵਿਚ ਕਿਸੇ ਵੀ ਵਿਵਾਦ ਦਾ ਹੱਲ ਦੋ ਪੱਖੀ ਗੱਲਬਾਤ ਨਾਲ ਹੀ ਹੋ ਸਕਦਾ ਹੈ।

ਜੌਨਸਨ ਦੇ ਜਵਾਬ ਤੋਂ ਹੈਰਾਨ ਢੇਸੀ ਨੇ ਤਤਕਾਲ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਤੇ ਟਵਿਟਰ ‘ਤੇ ਹੈਰਾਨੀ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਜੌਨਸਨ ਨੂੰ ਇਹ ਨਹੀਂ ਪਤਾ ਕਿ ਉਹ ਕਿਸ ਵਿਸ਼ੇ ‘ਤੇ ਪ੍ਰਤੀਕਿਰਿਆ ਦੇ ਰਹੇ ਹਨ। ਦਰਅਸਲ ਢੇਸੀ ਨੇ ਭਾਰਤ ‘ਚ ਕਿਸਾਨਾਂ ਦਾ ਮੁੱਦਾ ਚੁੱਕਦਿਆਂ ਸੰਸਦ ‘ਚ ਪੁੱਛਿਆ ਕਿ ਕੀ ਜੌਨਸਨ, ਬ੍ਰਿਟੇਨ ‘ਚ ਰਹਿਣ ਵਾਲੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਤੋਂ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਜਾਣੂ ਕਰਵਾਉਣਗੇ। ਇਸ ਸਵਾਲ ਦੇ ਜਵਾਬ ‘ਚ ਬੌਰਿਸ ਜੌਨਸਨ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੇ ਵਿਚ ਕਿਸੇ ਵੀ ਵਿਵਾਦ ਦਾ ਹੱਲ ਉੱਥੋਂ ਦੀਆਂ ਸਰਕਾਰਾਂ ਕਰ ਸਕਦੀਆਂ ਹਨ।

 

ਆਪਣੇ ਸਵਾਲ ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਵੀਡੀਓ ਤਨਮਨਜੀਤ ਸਿੰਘ ਢੇਸੀ ਨੇ ਟਵਿਟਰ ‘ਤੇ ਸਾਂਝਾ ਕੀਤਾ ਹੈ। ਕਿਸਾਨ ਬਿੱਲ 2020 ਦੇ ਵਿਰੋਧ ‘ਚ ਸ਼ਾਂਤੀਪੂਰਵਕ ਤਰੀਕੇ ਨਾਲ ਭਾਰਤ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਪਾਣੀ ਦੀਆਂ ਬੌਛਾੜਾਂ ਕੀਤੀਆਂ ਗਈਆਂ। ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇਹ ਦੇਖ ਕਈ ਲੋਕ ਡਰ ਗਏ ਸਨ। ਸਭ ਨੂੰ ਸ਼ਾਂਤੀਪੂਰਵਕ ਵਿਰੋਧ ਕਰਨ ਦਾ ਮੌਲਿਕ ਅਧਿਕਾਰ ਹੈ.

 

You May Also Like

Leave a Reply

Your email address will not be published. Required fields are marked *