ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਧਰਨੇ ਜਾਰੀ

ਪਾਇਲ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਧਰਨੇ ਜਾਰੀ ਹਨ ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਵੱਲੋਂ ਲਹਿਰਾ ਟੌਲਪਲਾਜ਼ੇ ’ਤੇ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਕਰਮਜੀਤ ਕੌਰ ਐਡਵੋਕੇਟ ਨੇ ਦਸਿਆ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਜਾਣਬੁੱਝ ਕੇ ਥੱਲ੍ਹੇ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਰਪੋਰੇਟਾਂ ਨੂੰ ਖੁਸ਼ ਕਰਨ ਲਈ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨ ਲਿਆ ਰਹੀ ਹੈ, ਜਿਸ ਖਿਲਾਫ਼ ਪੰਜਾਬ ਵਿੱਚ ਹੀ ਨਹੀਂ ਹੁਣ ਸਾਰੇ ਭਾਰਤ ਵਿੱਚ ਕਿਸਾਨ ਜਥੇਬੰਦੀਆਂ ਸ਼ੰਘਰਸ਼ ਕਰਨ ਜਾ ਰਹੀਆਂ ਹਨ। 26 ਤੇ 27 ਨਵੰਬਰ ਨੂੰ ਦਿੱਲੀ ਵੱਲ ਜਾ ਕੇ ਨੀਤੀਆਂ ਰੱਦ ਕਰਾ ਕੇ ਹੀ ਦਮ ਲਿਆ ਜਾਵੇਗਾ। ਅੱਜ ਦੇ ਧਰਨੇ ਨੂੰ ਸੁਰਿੰਦਰ ਸਿਧੂ, ਸੇਰ ਸਿੰਘ ਮਹੋਲੀ ਬਲਾਕ ਪ੍ਰਧਾਨ, ਦਵਿੰਦਰ ਸਿੰਘ ਘਲੋਟੀ, ਭੋਲਾ ਲਹਿਰਾ ਆਦਿ ਨੇ ਵੀ ਸੰਬੋਧਨ ਕੀਤਾ

You May Also Like

Leave a Reply

Your email address will not be published. Required fields are marked *