ਲੰਬੇ ਸਮੇਂ ਬਾਅਦ ਸਟੇਜ ‘ਤੇ ਇਕੱਠੇ ਦਿਸੇ ਭਗਵੰਤ ਮਾਨ ਤੇ ਖਹਿਰਾ

ਕੋਟਕਪੂਰਾ— ਪਿਛਲੇ ਕੁਝ ਸਮੇਂ ਤੋਂ ਵਿਵਾਦ ਕਾਰਨ ਵੱਖ-ਵੱਖ ਹੋਏ ਸੁਖਪਾਲ ਖਹਿਰਾ ਅਤੇ ਭਗਵੰਤ ਮਾਨ ਇਕ ਵਾਰ ਫਿਰ ਇਕੱਠੇ ਨਜ਼ਰ ਆਏ ਹਨ। ਖਹਿਰਾ ਧੜਾ ਬਰਗਾੜੀ ‘ਚ ਇਨਸਾਫ ਲਈ ਬੈਠੇ ਪ੍ਰਦਰਸ਼ਨਕਾਰੀਆਂ ‘ਚੋਂ ਪੁਲਸ ਦੀ ਗੋਲੀ ਨਾਲ ਮਾਰੇ ਗਏ ਕਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਤੀਜੀ ਬਰਸੀ ਮੌਕੇ ਕਰਵਾਏ ਗਏ ਸ਼ਹੀਦੀ ਸਮਾਗਮ ‘ਚ ਪਹੁੰਚਿਆ ਸੀ, ਜਿੱਥੇ ਸੁਖਪਾਲ ਖਹਿਰਾ ਅਤੇ ਭਗਵੰਤ ਮਾਨ ਸਟੇਜ ‘ਤੇ ਦੋਵੇਂ ਇਕੱਠੇ ਬੈਠੇ ਨਜ਼ਰ ਆਏ। ਦੱਸ ਦੇਈਏ ਕਿ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ‘ਆਪ’ ਵੱਲੋਂ ਹਟਾਏ ਜਾਣ ਤੋਂ ਬਾਅਦ ਭਗਵੰਤ ਮਾਨ ਅਤੇ ਖਹਿਰਾ ਲੰਬੇ ਸਮੇਂ ਤੋਂ ਕਿਸੇ ਵੀ ਸਮਾਰੋਹ ‘ਚ ਇਕੱਠੇ ਦਿਖਾਈ ਨਹੀਂ ਦਿੱਤੇ ਸਨ।

ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਪਿੰਡ ਬਹਿਬਲ ਕਲਾਂ ‘ਚ ਸ਼ਾਂਤੀਪੂਰਨ ਧਰਨੇ ‘ਤੇ ਬੈਠੀ ਸਿੱਖ ਸੰਗਤ ‘ਤੇ ਪੁਲਸ ਵੱਲੋਂ ਕੀਤੀ ਫਾਈਰਿੰਗ ਦੀ ਘਟਨਾ ‘ਚ ਸ਼ਹੀਦ ਹੋਏ 2 ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਅੱਜ ਵੀ ਇਨਸਾਫ ਦੀ ਮੰਗ ਕਰ ਰਹੇ ਹਨ। ਘਟਨਾ ਦੇ ਸਮੇਂ ਵੱਖ-ਵੱਖ ਰਾਜਨੀਤਕ ਅਤੇ ਸਿੱਖ ਸੰਗਠਨਾਂ ਵੱਲੋਂ ਕੀਤੇ ਗਏ ਵਾਅਦੇ ਹਵਾ ਹੋ ਚੁੱਕੇ ਹਨ ਅਤੇ ਦੋਵਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਆਪਣੇ ਪੱਧਰ ‘ਤੇ ਇਨਸਾਫ ਦੀ ਲੜਾਈ ਲੜਨ ਨੂੰ ਮਜਬੂਰ ਹਨ। ਅੱਜ ਵੀ ਇਥੇ ਬੈਠੀਆਂ ਸੰਗਤਾਂ ਨੇ ਸਰਕਾਰ ਨੂੰ ਅਪੀਲ ਕੀਤੀ ਇਸ ਗੋਲੀਕਾਂਡ ਦੇ ਦੋਸ਼ੀਆਂ ਸਜ਼ਾ ਦਿਵਾਈ ਜਾਵੇ। ਇਸ ਮੌਕੇ ਸੁਖਪਾਲ ਖਹਿਰਾ, ਹਰਪਲਾ ਚੀਮਾ, ਭਗਵੰਤ ਮਾਨ, ਸੁੱਚਾ ਸਿੰਘ ਛੋਟੇਪੁਰ, ਸਿਰਮਜੀਤ ਸਿੰਘ ਮਾਨ ਸਮੇਤ ਕਈ ਆਗੂ ਮੌਜੂਦ ਸਨ।

You May Also Like

Leave a Reply

Your email address will not be published. Required fields are marked *