ਸੱਜਣ ਕੁਮਾਰ ਨੂੰ ਜ਼ਮਾਨਤ: ਸੁਪਰੀਮ ਕੋਰਟ ਜਾਵੇਗੀ ਦਿੱਲੀ ਕਮੇਟੀ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਕਿ ਦਿੱਲੀ ਹਾਈ ਕੋਰਟ ਵੱਲੋਂ ਸੱਜਣ ਕੁਮਾਰ ਦੀ ਜ਼ਮਾਨਤ ਰੱਦ ਨਾ ਕਰਨ ਦੇ ਫੈਸਲੇ ਨੂੰ ਉਹ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਇਹ ਕੇਸ ਤਿੰਨ ਸਿੱਖਾਂ ਸੋਹਣ ਸਿੰਘ ਤੇ ਉਸਦੇ ਜਵਾਈ ਅਵਤਾਰ ਸਿੰਘ ਨੂੰ ਜਨਕਪੁਰੀ ਵਿੱਚ ਅਤੇ ਗੁਰਚਰਨ ਸਿੰਘ ਨੂੰ ਵਿਕਾਸਪੁਰੀ ਵਿੱਚ ਜਿਉਂਦੇ ਸਾੜਨ ਨਾਲ ਸਬੰਧਤ ਹੈ। ਹਾਈ ਕੋਰਟ ਵੱਲੋਂ ਸੱਜਣ ਕੁਮਾਰ ਦੀ ਪੇਸ਼ਗੀ  ਜ਼ਮਾਨਤ  ਰੱਦ ਕਰਨ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਪਾਈ ਪਟੀਸ਼ਨ ਰੱਦ ਕਰਨ ਦੇ ਫੈਸਲੇ ‘ਤੇ ਪ੍ਰਤੀਕਰਮ ਦਿੰਦਿਆਂ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਫੈਸਲਾ ਸਿੱਖ ਭਾਈਚਾਰੇ ਲਈ ਹੈਰਾਨੀ ਭਰਿਆ ਹੈ ਤੇ ਕਮੇਟੀ ਸਿੱਟ ਤੋਂ ਵੀ ਮੰਗ ਕਰੇਗੀ ਕਿ ਉਹ ਸੁਪਰੀਮ ਕੋਰਟ ਵਿੱਚ ਮਾਮਲੇ ਨੂੰ ਚੁਣੌਤੀ ਦੇਵੇ।

You May Also Like

Leave a Reply

Your email address will not be published. Required fields are marked *