18 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ ਇਮਰਾਨ ਖਾਨ

ਇਸਲਾਮਾਬਾਦ (ਏਜੰਸੀ)- 25 ਜੁਲਾਈ ਨੂੰ ਪਾਕਿਸਤਾਨ ‘ਚ ਹੋਈਆਂ ਆਮ ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਪੀ.ਟੀ.ਆਈ. ਦੇ ਮੁਖੀ ਇਮਰਾਨ ਖਾਨ 18 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਇਹ ਜਾਣਕਾਰੀ ਪੀ.ਟੀ.ਆਈ. ਦੇ ਸੈਨੇਟਰ ਫੇਜ਼ਲ ਜਾਵੇਦ ਖਾਨ ਨੇ ਟਵੀਟ ਰਾਹੀਂ ਜਨਤਕ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਕ੍ਰਿਕਟਰ ਤੋਂ ਸਿਆਸਤ ‘ਚ ਆਏ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਰੋਹ ‘ਚ ਹਿੱਸਾ ਲੈਣ ਲਈ ਭਾਰਤੀ ਖਿਡਾਰੀ ਕਪਿਲ ਦੇਵ, ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਗਾਵਸਕਰ ਨੂੰ ਸੱਦਾ ਦਿੱਤਾ ਗਿਆ ਹੈ।
ਜਾਵੇਦ ਨੇ ਟਵੀਟ ਕੀਤਾ ਕਿ ਇਮਰਾਨ ਖਾਨ 18 ਅਗਸਤ 2018 ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਲੈਣਗੇ, ਇੰਸ਼ਾ ਅੱਲਾਹ। ਉਨ੍ਹਾਂ ਨੇ ਟਵੀਟ ਅਜਿਹੇ ਵੇਲੇ ‘ਚ ਕੀਤਾ ਜਦੋਂ ਰਾਸ਼ਟਰਪਤੀ ਮਮਨੂਨ ਹੁਸੈਨ ਨੇ 13 ਅਗਸਤ ਨੂੰ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਬੁਲਾਇਆ ਹੈ ਜਦੋਂ ਨਵੇਂ ਚੁਣੇ ਹੋਏ ਮੈਂਬਰ ਸਹੁੰ ਚੁੱਕਣਗੇ। ਦੱਸਣਯੋਗ ਹੈ ਕਿ ਪੀ.ਟੀ.ਆਈ. ਦੀ ਸੰਸਦੀ ਕਮੇਟੀ ਨੇ ਸੋਮਵਾਰ ਨੂੰ ਇਮਰਾਨ ਨੂੰ ਸੰਸਦੀ ਦਲ ਦਾ ਨੇਤਾ ਚੁਣਿਆ ਤੇ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ। ਪੀ.ਟੀ.ਆਈ. 25 ਜੁਲਾਈ ਨੂੰ ਹੋਈਆਂ ਆਮ ਚੋਣਾਂ ‘ਚ ਨੈਸ਼ਨਲ ਦੀਆਂ 116 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ।

You May Also Like

Leave a Reply

Your email address will not be published. Required fields are marked *